–ਅਰਵਿੰਦ ਰਾਣਾ ਬਲਾਕ ਮੀਤ ਪ੍ਰਧਾਨ ਨਿਯੁਕਤਚੰਡੀਗਡ਼੍ਹ, 28 ਮਈ
ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਜ਼ੀਰਕਪੁਰ ਖੇਤਰ ਵਿੱਚ ਸਥਿਤ ਪੰਜਾਬ ਮਾਡਰਨ ਕੰਪਲੈਕਸ ਕਲੋਨੀ ਵਿੱਚ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਹੱਕ ਵਿੱਚ ਇੱਕ ਜਨ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਾਂਗਰਸ ਦੇ ਹਲਕਾ ਇੰਚਾਰਜ ਸ. ਦੀਪਇੰਦਰ ਸਿੰਘ ਢਿੱਲੋਂ ਨੇ ਵਿਧਾਇਕ ਸ੍ਰੀ ਰੰਧਾਵਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਇਲਾਕੇ ਨੂੰ ਅਣਗੌਲਿਆਂ ਕੀਤਾ, ਜਿਸ ਕਾਰਨ ਇਹ ਇਲਾਕਾ ਬੁਰੀ ਤਰ੍ਹਾਂ ਪਛੜ ਰਿਹਾ ਹੈ। ਲੋਕਾਂ ਨੇ ਰੰਧਾਵਾ ’ਤੇ ਭਰੋਸਾ ਕਰਕੇ ਉਨ੍ਹਾਂ ਦਾ ਸਾਥ ਦਿੱਤਾ ਸੀ ਪਰ ਉਨ੍ਹਾਂ ਦੇ ਪੱਲੇ ਨਿਰਾਸ਼ਾ ਹੀ ਪਈ ਹੈ। ਇਸ ਮੌਕੇ ਉਨ੍ਹਾਂ ਆਪਣੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਇਸ ਵਾਰ ਕਾਂਗਰਸ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਲੋਨੀ ਦੇ ਪ੍ਰਧਾਨ ਸ੍ਰੀ ਅਰਵਿੰਦ ਰਾਣਾ ਨੂੰ ਬਲਾਕ ਮੀਤ ਪ੍ਰਧਾਨ ਨਿਯੁਕਤ ਕਰਦਿਆਂ ਭਰੋਸਾ ਦਿਵਾਇਆ ਕਿ ਸ੍ਰੀ ਰਾਣਾ ਵੱਲੋਂ ਉਠਾਏ ਗਏ ਸਾਰੇ ਮਸਲੇ ਸਰਕਾਰ ਆਉਣ ’ਤੇ ਜਲਦੀ ਹੀ ਹੱਲ ਕੀਤੇ ਜਾਣਗੇ। ਕਲੋਨੀ ਦੇ ਲੋਕਾਂ ਨੇ ਹਲਕਾ ਇੰਚਾਰਜ ਨੂੰ ਕਲੋਨੀ ਦੀਆਂ ਸਮੱਸਿਆਵਾਂ ਦੱਸੀਆਂ ਅਤੇ ਉਨ੍ਹਾਂ ਤੋਂ ਕੁਝ ਸਵਾਲ ਵੀ ਪੁੱਛੇ। ਇਸ ਮੌਕੇ ਗੋਵਿੰਦ ਵਿਹਾਰ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮੀ, ਬਬਲੂ ਰਾਮਗੜ੍ਹੀਆ, ਆਰ.ਐਲ.ਗੁਪਤਾ, ਏ.ਐਸ ਚੰਦੇਲ, ਨਫੇ ਸਿੰਘ, ਵੰਦਨਾ ਪਾਂਡੇ, ਅਨੁਰਾਧਾ ਰਾਣਾ, ਰੇਨੂੰ ਰਾਣਾ, ਕੁਲਵੰਤ ਕੌਰ, ਸੋਨੀਆ ਬੈਨੀਵਾਲ, ਭੁਜਵੀਰ ਸ਼ਰਮਾ, ਵਿੱਕੀ, ਸ਼ੈਲੀ ਅਤਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਲੋਨੀਵਾਸੀ ਹਾਜ਼ਰ ਸਨ|